ਪੰਜਾਬ ਸਰਕਾਰ ਦੀ ਕਿਸਾਨ ਜਥੇਬੰਦੀਆਂ ਨਾਲ ਪੰਜਾਬ ਭਵਨ ‘ਚ ਹੋ ਰਹੀ ਹੈ ਬੈਠਕ

ਚੰਡੀਗੜ੍ਹ, 19 ਅਕਤੂਬਰ (ਨਿਊਜ਼ ਪੰਜਾਬ)- ਮਿਲੀ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀ ਨਾਲ ਪੰਜਾਬ ਸਰਕਾਰ ਦੇ ਤਿੰਨ ਮੰਤਰੀਆਂ ਦੀ ਪੰਜਾਬ ਭਵਨ ਅੰਦਰ ਮੀਟਿੰਗ ਚੱਲ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਿਸਾਨਾਂ ਵਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਵਿਧਾਨ ਸਭਾ ‘ਚ ਪੇਸ਼ ਕੀਤੇ ਜਾਣ ਵਾਲੇ ਖਰੜੇ ਦੀ ਕਾਪੀ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਪਤਾ ਲੱਗ ਸਕੇ ਕਿ ਪੰਜਾਬ ਸਰਕਾਰ ਕੀ ਕਰਨ ਜਾ ਰਹੀ ਹੈ।