ਕੈਬਨਿਟ ਮੰਤਰੀ ਰਾਣਾ ਸੋਢੀ ਦੇ ਗੰਨਮੈਨ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ

ਚੰਡੀਗੜ੍ਹ, 19 ਅਕਤੂਬਰ (ਨਿਊਜ਼ ਪੰਜਾਬ) : ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਗੰਨਮੈਨ ਰਣਜੀਤ ਸਿੰਘ ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ। ਉਹ ਤਰਨਤਾਰਨ ਦੇ ਪਿੰਡ ਜੋਹਲ ਢਾਏ ਦਾ ਰਹਿਣ ਵਾਲਾ ਸੀ। ਥਾਣਾ ਗੋਇੰਦਵਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਚਚੇਰੇ ਭਰਾ ਨੇ ਦੱਸਿਆ ਕਿ ਇਨਹੀਂ ਦਿਨੀਂ ਉਸਦਾ ਭਰਾ ਘਰ ਆਇਆ ਹੋਇਆ ਸੀ। ਅੱਜ ਸਵੇਰੇ ਉਹ ਆਪਣੀ ਲਾਇਸੰਸੀ ਕਾਰਬਾਈਨ ਸਾਫ ਕਰ ਰਿਹਾ ਸੀ। ਇਸੇ ਦੌਰਾਨ ਅਚਨਾਕ ਗੋਲੀ ਚੱਲ ਗਈ ਜੋ ਰਣਜੀਤ ਸਿੰਘ ਦੀ ਛਾਤੀ ਵਿਚ ਲੱਗੀ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਰਣਜੀਤ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇਕ ਲੜਕਾ ਅਤੇ ਲੜਕੀ ਛੱਡ ਗਿਆ ਹੈ। ਇਸ ਹਾਦਸੇ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।