ਆਦਮਪੁਰ ਵਿਖੇ ਬੈਂਕ ਲੁੱਟਣ ਅਤੇ ਗੰਨਮੈਨ ਦੇ ਕਤਲ ਦੇ ਮਾਮਲੇ ‘ਚ ਇਕ ਗ੍ਰਿਫ਼ਤਾਰ
ਜਲੰਧਰ, 19 ਅਕਤੂਬਰ (ਨਿਊਜ਼ ਪੰਜਾਬ)- ਬੀਤੇ ਦਿਨੀਂ ਜ਼ਿਲ੍ਹਾ ਜਲੰਧਰ ਦੇ ਹਲਕਾ ਆਦਮਪੁਰ ਅਧੀਨ ਪੈਂਦੇ ਪਿੰਡ ਕਾਲਰਾ ਵਿਖੇ ਯੂਕੋ ਬੈਂਕ ‘ਚ ਹੋਈ ਲੁੱਟ ਅਤੇ ਗੰਨਮੈਨ ਦੇ ਕਤਲ ਦੇ ਮਾਮਲੇ ਨੂੰ ਦਿਹਾਤ ਪੁਲਿਸ ਨੇ ਹੱਲ ਕਰ ਲਿਆ ਹੈ। ਪੁਲਿਸ ਨੇ ਲੁੱਟ ਅਤੇ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁਲਿਸ ਵਲੋਂ ਬਾਕੀ ਦੋਸ਼ੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਫੜੇ ਗਏ ਮੁਲਜ਼ਮ ਕੋਲੋਂ 39 ਹਜ਼ਾਰ, 500 ਰੁਪਏ ਵੀ ਬਰਾਮਦ ਹੋਏ ਹਨ।