ਪੰਜਾਬ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ‘ਕਹੀਂ ਖ਼ੁਸ਼ੀ, ਕਹੀਂ ਗਮ’ ਵਾਲਾ ਮਾਹੌਲ
ਠੱਠੀ ਭਾਈ (ਮੋਗਾ), 19 ਅਕਤੂਬਰ (ਡਾ: ਸਵਰਨਜੀਤ ਸਿੰਘ)- ਪੰਜਾਬ ਸਰਕਾਰ ਵਲੋਂ ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਬਾਅਦ ‘ਕਹੀਂ ਖ਼ੁਸ਼ੀ, ਕਹੀਂ ਗਮ’ ਵਾਲਾ ਮਾਹੌਲ ਦੇਖਣ ਨੂੰ ਮਿਲਿਆ। ਸਕੂਲ ਖੁੱਲ੍ਹਣ ਦੇ ਫ਼ੈਸਲੇ ਨਾਲ ਜਿੱਥੇ ਪੜ੍ਹਾਈ ਕਰਨ ਦੇ ਇੱਛੁਕ ਵਿਦਿਆਰਥੀ ਖ਼ੁਸ਼ ਨਜ਼ਰ ਆ ਰਹੇ ਸਨ, ਉੱਥੇ ਆਨੇ ਬਹਾਨੇ ਲਾਉਣ ਵਾਲੇ ਵਿਦਿਆਰਥੀ ਸਕੂਲ ਖੋਲ੍ਹਣ ਦੇ ਫ਼ੈਸਲੇ ਤੋਂ ਮਾਯੂਸ ਦੇਖੇ ਗਏ। ਜਦ ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ ਦਾ ਪੱਤਰਕਾਰਾਂ ਵਲੋਂ ਦੌਰਾ ਕੀਤਾ ਗਿਆ ਤਾਂ ਉੱਥੇ ਲਗਭਗ ਤੀਹ ਕੁ ਪ੍ਰਤੀਸ਼ਤ ਬੱਚੇ ਹੀ ਸਕੂਲ ਪਹੁੰਚੇ ਹੋਏ ਸਨ, ਜਿਨ੍ਹਾਂ ‘ਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਸਕੂਲ ਪ੍ਰਿੰਸੀਪਲ ਸ੍ਰੀ ਪੰਨਾ ਲਾਲ ਨੇ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਬੱਚਿਆਂ ਨੂੰ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਣਕਾਰੀ ਦਿੱਤੀ।