ਜਲੰਧਰ ‘ਚ ਪੁਲਿਸ ਨੇ ਫੜੀਆਂ ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ

ਜਲੰਧਰ, 19 ਅਕਤੂਬਰ (ਨਿਊਜ਼ ਪੰਜਾਬ)- ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਜਲੰਧਰ ਪੁਲਿਸ ਨੇ ਕਰੋੜਾਂ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਜਲੰਧਰ ਪੁਲਿਸ ਨੇ 2 ਕਰੋੜ ਨਸ਼ੀਲੀਆਂ ਦਵਾਈਆਂ ਫੜੀਆਂ ਹਨ। ਉਨ੍ਹਾਂ ਦੱਸਿਆ ਕਿ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਪੁਲਿਸ ਨੇ ਇਕ ਕਰੋੜ ਰੁਪਏ ਦੀਆਂ ਹੋਰ ਦਵਾਈਆਂ ਬਰਾਮਦ ਕੀਤੀਆਂ ਹਨ।