ਕਿਸਾਨਾਂ ਨੂੰ ਸਲਾਹ-ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢਣ
• ਖੇਤੀ ਅਧਿਕਾਰੀਆਂ ਨੂੰ ਪ੍ਰਭਾਵਿਤ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਲਈ ਕਿਹਾ
ਚੰਡੀਗੜ•, 7 ਮਾਰਚ (ਨਿਊਜ਼ ਪੰਜਾਬ )
ਖੇਤੀਬਾੜੀ ਵਿਭਾਗ ਵੱਲੋਂ ਮੀਂਹ, ਗੜੇ•ਮਾਰੀ ਤੇ ਤੇਜ਼ ਹਵਾਵਾਂ ਨਾਲ ਫਸਲਾਂ ਦੇ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਵਿਭਾਗ ਵੱਲੋਂ ਕਣਕ ਤੇ ਸਬਜ਼ੀਆਂ ਦੀ ਕਾਸ਼ਤ ਕਰਦੇ ਕਿਸਾਨਾਂ ਦੀਆਂ ਫਸਲਾਂ ਜੇਕਰ ਮੀਂਹ/ਹਵਾ ਕਾਰਨ ਵਿਛ ਗਈਆਂ ਹਨ ਤਾਂ ਉਨ•ਾਂ ਨੂੰ ਖੇਤਾਂ ਵਿੱਚੋਂ ਤੁਰੰਤ ਪਾਣੀ ਬਾਹਰ ਕੱਢਣ ਦੀ ਸਲਾਹ ਜਾਰੀ ਕੀਤੀ ਗਈ ਹੈ।
ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਵਿਭਾਗ ਦੇ ਖੇਤਰੀ ਅਧਿਕਾਰੀਆਂ ਨੂੰ ਤੁਰੰਤ ਉਨ•ਾਂ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਹੈ, ਜਿਨ•ਾਂ ਦੀਆਂ ਫਸਲਾਂ ਦਾ ਭਾਰੀ ਮੀਂਹ ਨਾਲ ਕੋਈ ਨੁਕਸਾਨ ਹੋਇਆ ਹੈ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਮੱਦੇਨਜ਼ਰ ਸਬੰਧਤ ਮਾਲ ਅਧਿਕਾਰੀਆਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇ ਤਾਂ ਜੋ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ।
ਇਸੇ ਦੌਰਾਨ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸ੍ਰੀ ਸਤੁੰਤਰ ਕੁਮਾਰ ਐਰੀ ਨੇ ਦੱਸਿਆ ਕਿ ਮੀਂਹ, ਗੜਿ•ਆਂ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀਆਂ ਫੀਲਡ ਅਧਿਕਾਰੀਆਂ ਤੋਂ ਰਿਪੋਰਟਾਂ ਮੰਗ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਛੁੱਟੀਆਂ ਦੌਰਾਨ ਵੀ ਕਿਸਾਨਾਂ ਨਾਲ ਰਾਬਤਾ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਫਸਲਾਂ ਦੇ ਨੁਕਸਾਨ ਨੂੰ ਘਟਾਉਣ ਹਿੱਤ ਸਹੀ ਸਲਾਹ ਮੁਹੱਈਆ ਕਰਵਾਈ ਜਾ ਸਕੇ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਮੀਂਹ, ਗੜ•ੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ਼ੁੱਕਰਵਾਰ ਨੂੰ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਤਾਂ ਜੋ ਇਸ ਦੇ ਇਵਜ਼ ਵਜੋਂ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਮਾਲ ਮੰਤਰੀ, ਵਿੱਤ ਕਮਿਸ਼ਨਰ ਮਾਲ, ਸਾਰੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਤੋਂ ਇਲਾਵਾ ਮਾਲ ਅਧਿਕਾਰੀਆਂ ਨੂੰ ਵੀ ਜ਼ਮੀਨੀ ਪੱਧਰ ‘ਤੇ ਨੁਕਸਾਨੀ ਫਸਲ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਵਿਆਪਕ ਦੌਰਾ ਕਰਨ ਦੇ ਆਦੇਸ਼ ਦਿੱਤੇ ਹਨ।