ਪਠਾਨਕੋਟ ‘ਚ ਕੋਰੋਨਾ ਦੇ 15 ਹੋਰ ਮਾਮਲੇ ਆਏ ਸਾਹਮਣੇ
ਪਠਾਨਕੋਟ, 19 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਪਠਾਨਕੋਟ ‘ਚ ਅੱਜ ਕੋਰੋਨਾ ਦੇ 15 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਵਾਇਰਸ ਨਾਲ ਕਾਰਨ ਵਾਲਿਆਂ ਦੀ ਗਿਣਤੀ ਕੁਲ 104 ਹੋ ਗਈ ਹੈ, ਜਦਕਿ 52 ਹੋਰ ਲੋਕਾਂ ‘ਚ ਕੋਰੋਨਾ ਦੇ ਲੱਛਣ ਨਾ ਮਿਲਣ ਕਾਰਨ ਛੁੱਟੀ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹਾ ਪਠਾਨਕੋਟ ‘ਚ ਕੋਰੋਨਾ ਦੇ 179 ਸਰਗਰਮ ਮਾਮਲੇ ਹਨ।