ਰਿਟਾਇਰਡ ਇੰਜਨੀਅਰ ਨੇ ਖੁੱਦ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਚੰਡੀਗੜ੍ਹ, 19 ਅਕਤੂਬਰ (ਨਿਊਜ਼ ਪੰਜਾਬ) : ਰਾਜਧਾਨੀ ਚੰਡੀਗੜ੍ਹ ‘ਚ ਸੇਵਾਮੁਕਤ ਇੰਜਨੀਅਰ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। 70 ਸਾਲਾ ਸੁਰਿੰਦਰ ਸਿੰਘ ਫੂਲਕਾ ਮਾਡਰਨ ਡੁਪਲੈਕਸ ਵਿੱਚ ਰਹਿੰਦਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸੁਰਿੰਦਰ ਸਿੰਘ ਫੂਲਕਾ ਘਰ ‘ਚ ਆਪਣੀ ਪਤਨੀ ਰਹਿੰਦੇ ਸਨ। ਉਨ੍ਹਾਂ ਦੀ ਪਤਨੀ ਗੋਲੀ ਚੱਲਣ ਦੀ ਆਵਾਜ ਸੁਣਕੇ ਜਦ ਕਮਰੇ ‘ਚ ਜਾ ਕੇ ਦੇਖਿਆ ਤਾਂ ਲਹੂ ਲੁਹਾਣ ਹਾਲਤ ਵਿੱਚ ਫੂਲਕਾ ਜ਼ਮੀਨ‘ਤੇ ਡਿੱਗੇ ਹੋਏ ਸਨ। ਉਨ੍ਹਾਂ ਦੇ ਸਿਰ ਵਿੱਚੋਂ ਲਹੂ ਵਗ ਰਿਹਾ ਸੀ। ਜਿਸ ਤੋਂ ਬਾਅਦ ਉਸਨੇ ਸੈਕਟਰ 11 ਵਿੱਚ ਰਹਿੰਦੇ ਆਪਣੀ ਧੀ ਤੇ ਜਵਾਈ ਨੂੰ ਫੋਨ ‘ਤੇ ਦੱਸਿਆ। ਸੂਚਨਾ ਮਿਲਦੇ ਹੀ ਮੌਕੇ ‘ਤੇ ਪੁੱਜੀ ਪੁਲਿਸ ਸੁਰਿੰਦਰ ਸਿੰਘ ਨੂੰ ਇਲਾਜ ਲਈ ਪੀਜੀਆਈ ਲੈ ਕੇ ਗਈ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਸੁਰਿੰਦਰ ਸਿੰਘ ਫੂਲਕਾ ਸੈਂਟਰਲ ਗਵਰਨਮੈਂਟ ਦੇ ਵਿਭਾਗ ਤੋਂ ਇੰਜੀਨੀਅਰ ਦੇ ਅਹੁਦੇ ਤੋਂ ਰਿਟਾਇਰਡ ਸਨ। ਪਿਛਲੇ ਕੁਝ ਸਮੇਂ ਤੋਂ ਉਹ ਬਿਮਾਰ ਚੱਲ ਰਹੇ ਸਨ। ਉਹ ਕਾਫ਼ੀ ਸਮੇਂ ਤੋਂ ਮਾਨਸਿਕ ਤੌਰ ‘ਤੇ ਬਿਮਾਰ ਚੱਲ ਰਹੇ ਸਨ। ਇਸ ਦੌਰਾਨ ਉਨ੍ਹਾਂ ਦਾ ਜੀਐੱਮਸੀਐੱਚ-32 ‘ਚ ਇਲਾਜ ਚੱਲ ਰਿਹਾ ਸੀ।