ਜਾਖੜ ਨੇ ਕੇਂਦਰ ਵਿਰੁੱਧ ਦ੍ਰਿੜ੍ਹਤਾ ਦਿਖਾਉਣ ‘ਤੇ ਕੈਪਟਨ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਪੰਜਾਬ ਵਿਧਾਨ ਸਭਾ ‘ਚ ਕੇਂਦਰ ਨੂੰ ਸਿੱਧੀ ਚੁਣੌਤੀ ਦੇਣ ਅਤੇ ਕਿਸਾਨਾਂ ਦੇ ਹੱਕ ‘ਚ ਅਸਤੀਫ਼ਾ ਦੇਣ ਲਈ ਤਿਆਰ ਰਹਿਣ ਦੀ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਲਾਘਾ ਕੀਤੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਆਪਣੇ ਸੰਬੋਧਨ ਵਿਚ ਕਿਹਾ ਸੀ ਕਿ ਪੰਜਾਬ ਦੇ ਕਿਸਾਨਾਂ ਨਾਲ ਹੋ ਰਹੀ ਬੇਇਨਸਾਫੀ ਅੱਗੇ ਝੁਕਣ ਦੀ ਬਜਾਏ ਉਹ ਅਸਤੀਫ਼ਾ ਦੇਣ ਅਤੇ ਬਰਖ਼ਾਸਤ ਹੋਣ ਲਈ ਵੀ ਤਿਆਰ ਹਨ।