ਕੁਲ ਹਿੰਦ ਕਿਸਾਨ ਸਭਾ ਵਲੋਂ ਗੜ੍ਹਸ਼ੰਕਰ ਨੇੜੇ ਰਿਲਾਇੰਸ ਪੈਟਰੋਲ ਪੰਪ ’ਤੇ ਧਰਨਾ

ਗੜ੍ਹਸ਼ੰਕਰ, 20 ਅਕਤੂਬਰ (ਨਿਊਜ਼ ਪੰਜਾਬ)- ਗੜ੍ਹਸ਼ੰਕਰ ਚੰਡੀਗੜ੍ਹ ਰੋਡ ’ਤੇ ਸਥਿਤ ਪਿੰਡ ਪਨਾਮ ਵਿਖੇ ਰਿਲਾਇੰਸ ਪੈਟਰੋਲ ਪੰਪ ’ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਧਰਨਾ ਦੇ ਕੇ ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਕਾਮਰੇਡ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਹਰਭਜਨ ਅਟਵਾਲ, ਚੌਧਰੀ ਅੱਛਰ ਸਿੰਘ ਤੇ ਹੋਰ ਬੁਲਾਰਿਆਂ ਵਲੋਂ ਖੇਤੀਬਾੜੀ ਵਿਰੋਧੀ ਕਾਨੂੰਨ ਰੱਦ ਕਰਨ, ਬਿਜਲੀ ਸੋਧ ਬਿੱਲ 2020 ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।