ਵਿਧਾਨ ਸਭਾ ਵਿਚ ਲਏ ਗਏ ਫ਼ੈਸਲਿਆਂ ਮਗਰੋਂ ਕਾਂਗਰਸੀ ਵਰਕਰਾਂ ‘ਚ ਖ਼ੁਸ਼ੀ ਦਾ ਮਾਹੌਲ
ਚੰਡੀਗੜ੍ਹ/ਜਲਾਲਾਬਾਦ/ਮਲੋਟ, 20 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ਵਿਚ ਕਿਸਾਨਾਂ ਦੇ ਲਈ ਲਏ ਗਏ ਫ਼ੈਸਲਿਆਂ ਮਗਰੋਂ ਪੰਜਾਬ ਦੇ ਕਾਂਗਰਸੀ ਨੇਤਾ ਜਸ਼ਨ ਮਨਾ ਰਹੇ ਹਨ। ਇਸੇ ਤਹਿਤ ਜਲਾਲਾਬਾਦ ਵਿਖੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਅੱਜ ਸਾਬਕਾ ਜੰਗਲਾਤ ਮੰਤਰੀ ਅਤੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ ਬੋਰਡ ਹੰਸ ਰਾਜ ਜੋਸਨ ਨੇ ਸਥਾਨਕ ਦਾਣਾ ਮੰਡੀ ਵਿਚ ਲੱਡੂ ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ ਅਤੇ ਮਲੋਟ ਵਿਖੇ ਆੜ੍ਹਤੀ ਐਸੋਸੀਏਸ਼ਨ ਮਲੋਟ ਅਤੇ ਇਲਾਕੇ ਦੇ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਲੱਡੂ ਵੰਡੇ ਗਏ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਮੇਸ਼ ਕੁਮਾਰ ਜੁਨੇਜਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਦੇ ਲਈ ਜੋ ਇਤਿਹਾਸਿਕ ਫ਼ੈਸਲੇ ਲਏ ਹਨ ਉਹ ਸਰਕਾਰ ਦੇ ਕਿਸਾਨ ਮਜ਼ਦੂਰ ਅਤੇ ਆਮ ਲੋਕਾਂ ਦੇ ਪੱਖ ਵਿਚ ਲਏ ਗਏ ਫ਼ੈਸਲੇ ਹਨ।