ਜਥੇਦਾਰ ਬ੍ਰਹਮਪੁਰਾ ਨੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਹੰਗਾਮੀ ਮੀਟਿੰਗ 22 ਅਕਤੂਬਰ ਨੂੰ ਬੁਲਾਈ
ਮੌਜੂਦਾ ਹਾਲਾਤਾਂ ਚ ਪੰਥਕ, ਕਿਸਾਨੀ ਅਤੇ ਪਾਰਟੀ ਦੇ ਭਵਿੱਖ ਸੰਬੰਧੀ ਲਏ ਜਾਣਗੇ ਅਹਿਮ ਫ਼ੈਸਲੇ
ਅੰਮ੍ਰਿਤਸਰ, 20 ਅਕਤੂਬਰ (ਨਿਊਜ਼ ਪੰਜਾਬ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਸ.ਰਣਜੀਤ ਸਿੰਘ ਬ੍ਰਹਮਪੁਰਾ ਨੇ ਪਾਰਟੀ ਦੀ ਕੋਰ ਕਮੇਟੀ, ਸਮੂਹ ਅਹੁਦੇਦਾਰਾਂ ਅਤੇ ਜ਼ਿਲ੍ਹਾ ਜਥੇਦਾਰਾਂ ਦੀ ਹੰਗਾਮੀ ਮੀਟਿੰਗ 22 ਅਕਤੂਬਰ ਦਿਨ ਵੀਰਵਾਰ ਪਾਰਟੀ ਦੇ ਮੁੱਖ ਦਫ਼ਤਰ ਗੁਰੂ ਹਰ ਰਾਏ ਐਨਕਲੇਵ ਨਜ਼ਦੀਕ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਮੁੱਖ ਬੁਲਾਰੇ ਅਤੇ ਜਰਨਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਸ ਮੀਟਿੰਗ ‘ਚ ਪੰਜਾਬ ਦੇ ਧਾਰਮਿਕ, ਸਿਆਸੀ, ਸਮਾਜਿਕ ਤੇ ਕਿਸਾਨਾਂ ਸੰਬੰਧੀ ਠੋਸ ਵਿਚਾਰਾਂ ਕੀਤੀਆਂ ਜਾਣਗੀਆਂ। ਪਾਰਟੀ ਬੁਲਾਰਿਆਂ ਨੇ ਦੱਸਿਆ ਹੈ ਕਿ ਕੇਂਦਰ ਵੱਲੋਂ ਲਿਆਂਦੇ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕਿਸਾਨਾਂ ਨਾਲ ਖੜਾ ਹੈ।