ਵੱਖ-ਵੱਖ ਸਿੱਖ ਸ਼ਖ਼ਸੀਅਤਾਂ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਲਾਪਤਾ ਪਾਵਨ ਸਰੂਪ ਮਾਮਲੇ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਅਪੀਲ
ਅੰਮ੍ਰਿਤਸਰ, 20 ਅਕਤੂਬਰ (ਨਿਊਜ਼ ਪੰਜਾਬ) – ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਸਬੰਧਿਤ ਧਾਰਮਿਕ ਸ਼ਖ਼ਸੀਅਤਾਂ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮੰਗ ਪੱਤਰ ਦੇ ਕੇ ਜਥੇਦਾਰ ਅਕਾਲ ਤਖਤ ਨੂੰ ਅਪੀਲ ਕੀਤੀ ਗਈ ਕਿ 328 ਲਾਪਤਾ ਪਾਵਨ ਸਰੂਪਾਂ ਦੀ ਭੇਟਾ ਵਿਚ ਹੇਰਾਫੇਰੀ ਕਰਨ ਦੇ ਮਾਮਲੇ ਵਿਚ ਦੋਸ਼ੀ ਮੁਲਾਜ਼ਮਾਂ ਨੂੰ ਪੰਥਕ ਰਵਾਇਤਾਂ ਅਨੁਸਾਰ ਅਕਾਲ ਤਖ਼ਤ ਸਾਹਿਬ ਤੋਂ ਹੀ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਵਫ਼ਦ ਵਿਚ ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਭਾਈ ਹਰਪਾਲ ਸਿੰਘ ਰਮਦਾਸ, ਬਾਬਾ ਜੋਧਬੀਰ ਸਿੰਘ ਐਡਵੋਕੇਟ, ਬੂੜ ਸਿੰਘ ਸ਼ਹੀਦ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ ਆਦਿ ਹਾਜ਼ਰ ਸਨ।