ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ) – ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਤੀ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਭਵਿੱਖ ਦੇ ਤੌਖਲਿਆਂ ਦੇ ਮੱਦੇਨਜ਼ਰ ਪੰਜਾਬ ਦੀ ਕਮਾਈ ‘ਚ ਵਾਧਾ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਆਪਣੇ ਦਮ ‘ਤੇ ਐਮ.ਐਸ.ਪੀ ਉੱਤੇ ਯਕੀਨੀ ਖ਼ਰੀਦ ਕਰਨ ਦੇ ਸਮਰੱਥ ਹੋ ਸਕੇ। ਇਸ ਲਈ ਮਾਫ਼ੀਆ ਖ਼ਤਮ ਕਰਨਾ ਪਵੇਗਾ।