ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਮੌਕੇ ਸਮਾਗਮ

ਅੰਮ੍ਰਿਤਸਰ, 20 ਅਕਤੂਬਰ (ਨਿਊਜ਼ ਪੰਜਾਬ) – ਅਠਾਰ੍ਹਵੀਂ ਸਦੀ ਦੇ ਮਹਾਨ ਜਰਨੈਲ, ਸ੍ਰੀ ਅਕਾਲ ਤਖਤ ਸਾਹਿਬ ਦੇ 5ਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ‘ਸੁਲਤਾਨ-ਉਲ-ਕੌਮ’ ਸਿੰਘ ਸਾਹਿਬ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸਬੰਧੀ ਸਮਾਗਮ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਕਰਵਾਇਆ ਗਿਆ। ਜਿਸ ਦੌਰਾਨ ਰਾਗੀ ਸਾਹਿਬਾਨ ਵੱਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ ਅਤੇ ਗਿਆਨੀ ਹਰਮਿੱਤਰ ਸਿੰਘ ਵੱਲੋਂ ਬਾਬਾ ਜੀ ਦੇ ਜੀਵਨ ‘ਤੇ ਚਾਨਣਾ ਪਾਇਆ ਗਿਆ ਅਤੇ ਸਿੱਖ ਕੌਮ ਦੀਆਂ ਹੋਈਆਂ ਜੰਗਾਂ ਵਿਚ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਵੱਲੋਂ ਬਹਾਦਰੀ ਨਾਲ ਜਿੱਤਾਂ ਪ੍ਰਾਪਤ ਕਰਨ ਦੀਆਂ ਗਾਥਾਵਾਂ ਦਾ ਵਰਣਨ ਕੀਤਾ ਗਿਆ।