ਪਠਾਨਕੋਟ ‘ਚ ਕੋਰੋਨਾ ਦੇ 10 ਹੋਰ ਮਾਮਲੇ ਆਏ ਸਾਹਮਣੇ

ਪਠਾਨਕੋਟ, 20 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਪਠਾਨਕੋਟ ‘ਚ ਅੱਜ 10 ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਅੱਜ ਕਰੋਨਾ ਦੇ ਲੱਛਣਾਂ ਦੀ ਅਣਹੋਂਦ ਕਾਰਨ 32 ਲੋਕਾਂ ਨੂੰ ਛੁੱਟੀ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ 157 ਮਰੀਜ਼ ਵੱਖ-ਵੱਖ ਕੇਂਦਰਾਂ ‘ਚ ਇਲਾਜ ਅਧੀਨ ਹਨ।