ਚੰਡੀਗੜ੍ਹ, 20 ਅਕਤੂਬਰ (ਨਿਊਜ਼ ਪੰਜਾਬ) – ਰਾਜ ਭਵਨ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਵਿਧਾਨ ਸਭਾ ਵਿਚ ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਪੰਜਾਬ ਦੇ 115 ਵਿਧਾਇਕਾਂ ਨੇ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ ਹੈ।