ਪ੍ਰੀਖਿਆ ਕੇਂਦਰਾਂ ਦੇ ਬਾਹਰ ਪੰਜ ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਾਗੂ

100 ਮੀਟਰ ਦੇ ਦਾਇਰੇ ਵਿੱਚ ਲਾਊਡ ਸਪੀਕਰ ਆਦਿ ਲਗਾਉਣ ‘ਤੇ ਵੀ ਪਾਬੰਦੀ

 

ਲੁਧਿਆਣਾ, 7 ਮਾਰਚ ( ( ਨਿਊਜ਼ ਪੰਜਾਬ ))-ਡਿਪਟੀ ਕਮਿਸ਼ਨਰ-ਕਮ-ਜ਼ਿਲ•ਾ ਮੈਜਿਸਟ੍ਰੇਟ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਧਾਰਾ 144 ਅਧੀਨ ਜ਼ਿਲ•ਾ ਲੁਧਿਆਣਾ ਵਿੱਚ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਦਾਇਰੇ ਅੰਦਰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 14 ਅਪ੍ਰੈੱਲ, 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿੱਚ ਸ੍ਰੀ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ•ਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਪ੍ਰੀਖਿਆ ਵਾਲੇ ਦਿਨ ਕੇਂਦਰਾਂ ਦੇ ਬਾਹਰ ਕਈ ਵਾਰ ਬਹੁਤ ਇਕੱਠ ਹੋ ਜਾਂਦਾ ਹੈ, ਜਿਸ ਕਾਰਨ ਆਵਾਜਾਈ ਦੀ ਸਮੱਸਿਆ ਪੇਸ਼ ਆਉਂਦੀ ਹੈ। ਕਈ ਵਾਰ ਕਾਨੂੰਨ ਵਿਵਸਥਾ ਵਿਗੜਨ ਦਾ ਵੀ ਖ਼ਦਸ਼ਾ ਬਣ ਜਾਂਦਾ ਹੈ। ਕਈ ਵਾਰ ਪ੍ਰੀਖਿਆ ਕੇਂਦਰਾਂ ਦੇ ਬਾਹਰ ਪ੍ਰੋਗਰਾਮ ਹੁੰਦੇ ਹਨ। ਜਿਸ ਦੌਰਾਨ ਲਾਊਡ ਸਪੀਕਰ ਆਦਿ ਲਗਾਏ ਜਾਂਦੇ ਹਨ, ਜਿਨ•ਾਂ ਦੀ ਬਹੁਤ ਉੱਚੀ ਆਵਾਜ਼ ਹੁੰਦੀ ਹੈ। ਜਿਸ ਕਾਰਨ ਪ੍ਰੀਖਿਆਰਥੀਆਂ ਨੂੰ ਪ੍ਰੀਖਿਆ ਦੇਣ ਸਮੇਂ ਬਹੁਤ ਸਮੱਸਿਆ ਪੇਸ਼ ਆਉਂਦੀ ਹੈ।