ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਸਰਕਾਰ ਵਲੋਂ ਲਿਆਂਦੇ ਮਤਿਆਂ ਨੂੰ ਲੈ ਕੇ ਅੰਮ੍ਰਿਤਸਰ ‘ਚ ਖ਼ੁਸ਼ੀ ਦਾ ਮਾਹੌਲ

ਅੰਮ੍ਰਿਤਸਰ, 20 ਅਕਤੂਬਰ (ਨਿਊਜ਼ ਪੰਜਾਬ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਅੱਜ ਵਿਧਾਨ ਸਭਾ ‘ਚ ਬਿੱਲ ਪਾਸ ਹੋਣ ‘ਤੇ ਅੰਮ੍ਰਿਤਸਰ ‘ਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਵਲੋਂ ਖ਼ੁਸ਼ੀ ਮਨਾਈ ਗਈ ਅਤੇ ਲੱਡੂ ਵੰਡਦੇ ਹੋਏ ਪੂਰੀ ਵਿਧਾਨ ਸਭਾ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਮਾਰਕੀਟ ਕਮੇਟੀ ਦੇ ਵਾਇਸ ਚੇਅਰਮੈਨ ਰਮਿੰਦਰ ਸਿੰਘ ਰੰਮੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਵੱਖ-ਵੱਖ ਪਾਰਟੀਆਂ ਵਲੋਂ ਇੱਕਜੁੱਟ ਹੋ ਕੇ ਵਿਧਾਨ ਸਭਾ ‘ਚ ਕੀਤੀ ਗਈ ਕਾਰਵਾਈ ਸ਼ਲਾਘਾਯੋਗ ਹੈ ਅਤੇ ਕੇਂਦਰ ਦੇ ਕਾਲੇ ਕਾਨੂੰਨਾਂ ਦੀ ਕਾਲੀ ਹਨੇਰੀ ‘ਚ ਆਸ ਦੀ ਕਿਰਨ ਦਿਖਾਈ ਦਿੱਤੀ ਹੈ, ਜਿਸ ਲਈ ਅੱਜ ਦਾ ਦਿਨ ਇਤਿਹਾਸਕ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾਂ, ਮਜ਼ਦੂਰ ਯੂਨੀਅਨ ਦੇ ਪ੍ਰਧਾਨ ਰਾਕੇਸ਼ ਕੁਮਾਰ ਤੁਲੀ ਆਦਿ ਹਾਜ਼ਰ ਸਨ।