ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਵਿਧਾਨ ਸਭਾ ‘ਚ ਬਿੱਲ ਪਾਸ ਹੋਣ ‘ਤੇ ਕਾਂਗਰਸੀ ਵਰਕਰਾਂ ਨੇ ਮਨਾਈ ਖ਼ੁਸ਼ੀ
ਬਾਘਾਪੁਰਾਣਾ, 20 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੀ ਕੈਪਟਨ ਸਰਕਾਰ ਵਲੋਂ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ‘ਚ ਬਿੱਲ ਪਾਸ ਕਰਨ ‘ਤੇ ਹਰ ਪਾਸੇ ਖ਼ੁਸ਼ੀ ਦੀ ਲਹਿਰ ਫੈਲ ਚੁੱਕੀ ਹੈ। ਬਾਘਾਪੁਰਾਣਾ ਅੰਦਰ ਵੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ ਵੱਡੇ ਪੱਧਰ ‘ਤੇ ਖ਼ੁਸ਼ੀਆਂ ਸਾਂਝੀਆ ਕਰਦਿਆ ਲੱਡੂ ਵੰਡੇ ਗਏ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਬੀਬੀ ਅਮਰਜੀਤ ਕੌਰ ਬਰਾੜ ਖੋਟੇ, ਉਪ ਚੇਅਰਮੈਨ ਸੁਭਾਸ਼ ਗੋਇਲ, ਸੁਖਦਰਸ਼ਨ ਸਿੰਗਲਾ, ਪ੍ਰਧਾਨ ਵਿਜੇ ਬਾਂਸਲ ਆਦਿ ਆਗੂ ਅਤੇ ਵਰਕਰ ਸ਼ਾਮਲ ਹੋਏ।