ਕਿਸਾਨਾਂ ਦੇ ਹੱਕ ‘ਚ ਵਿਧਾਨ ਸਭਾ ‘ਚ ਬਿੱਲ ਪਾਸ ਹੋਣ ‘ਤੇ ਰਾਮਾਂ ਮੰਡੀ ‘ਚ ਕਾਂਗਰਸੀ ਵਰਕਰਾਂ ਨੇ ਵੰਡੇ ਲੱਡੂ
ਰਾਮਾਂ ਮੰਡੀ, 20 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ‘ਚ ਕਿਸਾਨਾਂ ਦੇ ਹੱਕ ‘ਚ ਬਿੱਲ ਪਾਸ ਕਰਨ ਦੀ ਖ਼ੁਸ਼ੀ ‘ਚ ਸਥਾਨਕ ਮਾਰਕੀਟ ਦਫ਼ਤਰ ਵਿਖੇ ਕਾਂਗਰਸੀ ਵਰਕਰਾਂ ਨੇ ਹਲਕਾ ਤਲਵੰਡੀ ਸਾਬੋ ਦੇ ਮੁੱਖ ਸੇਵਾਦਾਰ ਖੁਸ਼ਬਾਜ ਸਿੰਘ ਜਟਾਣਾ ਦੀ ਅਗਵਾਈ ‘ਚ ਜ਼ਿਲ੍ਹਾ ਯੂਥ ਦਿਹਾਤੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੀ ਪ੍ਰਧਾਨਗੀ ਹੇਠ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਲੱਕੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਬਿੱਲ ਪੇਸ਼ ਕਰਕੇ ਇਤਿਹਾਸਕ ਫ਼ੈਸਲਾ ਲਿਆ ਹੈ।