ਸੜਕ ਦੁਰਘਟਨਾ ‘ਚ ਅਧਿਆਪਕ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ , 20 ਅਕਤੂਬਰ (ਨਿਊਜ਼ ਪੰਜਾਬ)- ਅੱਜ ਦੁਪਹਿਰ ਸਮੇ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਦੇ ਇਕ ਅਧਿਆਪਕ ਦੀ ਸੜਕ ਦੁਰਘਟਨਾ ‘ਚ ਮੌਤ ਹੋਣ ਦੀ ਦੁਖਦਾਈ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦੇ ਪੋਸਟਮਾਰਟਮ ਸਮੇ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਅਜੈਬ ਸਿੰਘ (56) ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਕਣਕਵਾਲ ਭੰਗੂਆਂ ਜੋ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਵਿਖੇ ਅਧਿਆਪਕ ਵਜੋਂ ਤਾਇਨਾਤ ਸੀ ਅਤੇ ਛੁੱਟੀ ਹੋਣ ਉਪਰੰਤ ਮੋਟਰਸਾਇਕਲ ‘ਤੇ ਪਿੰਡ ਆਪਣੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਆਪਣੇ ਪਿੰਡ ਦੇ ਨੇੜੇ ਪਹੁੰਚਿਆਂ ਤਾਂ ਅੱਗੋਂ ਆ ਰਹੀ ਇਕ ਕਾਰ ਨੇ ਉਸ ਨੂੰ ਆਪਣੀ ਲਪੇਟ ‘ਚ ਲੈ ਲਿਆ।