ਚੰਡੀਗੜ੍ਹ ਵਿਚ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਜਾ ਰਹੀ ਹੈ ਅਹਿਮ ਬੈਠਕ

ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ) – ਸੂਬੇ ਦੇ 30 ਕਿਸਾਨ ਸੰਗਠਨਾਂ ਵਲੋਂ ਅੱਜ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ‘ਚ ਲਿਆਂਦੇ ਗਏ ਬਿੱਲਾਂ ‘ਤੇ ਚਰਚਾ ਤੋਂ ਬਾਅਦ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਕਿਸਾਨ ਸੰਗਠਨਾਂ ਨੂੰ ਰੇਲਵੇ ਟਰੈਕ ਤੋਂ ਧਰਨਾ ਚੁੱਕਣ ਦੀ ਕੀਤੀ ਜਾ ਰਹੀ ਵਾਰ ਵਾਰ ਅਪੀਲ ਦੇ ਮੁੱਦੇ ‘ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।