ਮੰਤਰੀ ਧਰਮਸੋਤ ਖਿਲਾਫ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਪ੍ਰਦਰਸ਼ਨ
ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ) – ਵਿਧਾਨ ਸਭਾ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਵਿਧਾਨ ਸਭਾ ਵੱਲ ਜਾਂਦੇ ਹੋਏ ਮੇਨ ਚੌਕ ‘ਤੇ ਪ੍ਰਦਰਸ਼ਨ ਕੀਤਾ। ਅਕਾਲੀ ਦਲ ਵਲੋਂ ਮੰਤਰੀ ਧਰਮਸੋਤ ਨੂੰ ਕਥਿਤ ਵਜ਼ੀਫ਼ਾ ਘੁਟਾਲਾ ‘ਚ ਕਲੀਨ ਚਿੱਟ ਦੇਣ ਦੇ ਮਾਮਲੇ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਵਿਧਾਇਕਾਂ ਪਵਨ ਟੀਨੂੰ ਤੇ ਐਨ.ਕੇ ਸ਼ਰਮਾ ਨੇ ਮੰਤਰੀ ਧਰਮਸੋਤ ਨੂੰ ਹਟਾਉਣ ਦੀ ਮੰਗ ਕੀਤੀ।