ਵਿਰੋਧੀ ਧਿਰਾਂ ਵਲੋਂ ਸਦਨ ਦੇ ਬਾਹਰ ਤੇ ਅੰਦਰ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਚੁੱਕੀ ਜਾ ਰਹੀ ਹੈ ਮੰਗ
ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਵਿਧਾਨ ਸਭਾ ਅੰਦਰ ਸ਼੍ਰੋਮਣੀ ਅਕਾਲੀ ਦਲ (ਬ) ਤੇ ਆਮ ਆਦਮੀ ਪਾਰਟੀ ਵਲੋਂ ਵਜ਼ੀਫ਼ਾ ਘੋਟਾਲਾ ਮਾਮਲੇ ‘ਚ ਆਵਾਜ਼ ਬੁਲੰਦ ਕੀਤੀ ਗਈ ਹੈ। ਉੱਥੇ ਹੀ, ਲੋਕ ਇਨਸਾਫ਼ ਪਾਰਟੀ ਵਲੋਂ ਵੀ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਆਵਾਜ਼ ਉਠਾਈ ਜਾ ਰਹੀ ਹੈ। ਵਜ਼ੀਫ਼ਾ ਘੋਟਾਲਾ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਮੰਤਰੀ ਧਰਮਸੋਤ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ।