ਅੰਮ੍ਰਿਤਸਰਮੁੱਖ ਖ਼ਬਰਾਂ

ਨਗਰ ਕੀਰਤਨ ਦੇ ਸਬੰਧ ‘ਚ ਸ਼੍ਰੋਮਣੀ ਕਮੇਟੀ ਨੇ ਦੁਕਾਨਦਾਰਾਂ ਨੂੰ ਵੰਡੇ ਸਦਾ ਪੱਤਰ

ਅੰਮ੍ਰਿਤਸਰ, 21 ਅਕਤੂਬਰ (ਨਿਊਜ਼ ਪੰਜਾਬ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਹੜੇ ਬਾਜ਼ਾਰਾਂ ਵਿਚੋਂ ਨਗਰ ਕੀਰਤਨ ਕੱਢਿਆ ਜਾਣਾ ਹੈ, ਉੱਥੋਂ ਦੇ ਦੁਕਾਨਦਾਰਾਂ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਦਾ ਪੱਤਰ ਸਮੇਤ ਮਿਠਾਈਆਂ ਦੇ ਡੱਬੇ ਵੰਡੇ ਗਏ ਅਤੇ ਇਸ ਮਹਾਨ ਨਗਰ ਕੀਰਤਨ ਵਿਚ ਹਾਜ਼ਰੀ ਭਰਨ ਦੀ ਬੇਨਤੀ ਕੀਤੀ ਗਈ।