ਅਸੀਂ ਕਿਸਾਨਾਂ ਲਈ ਕੁੱਝ ਵੀ ਕਰਨ ਨੂੰ ਤਿਆਰ – ਕੈਪਟਨ
ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਤਿੰਨ ਰੋਜ਼ਾ ਵਿਸ਼ੇਸ਼ ਇਜਲਾਸ ਖ਼ਤਮ ਹੋਣ ਉਪਰੰਤ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਤਰਜ਼ ‘ਤੇ ਦਿੱਲੀ ਸਰਕਾਰ ਵੀ ਅਜਿਹਾ ਬਿੱਲ ਪਾਸ ਕਰੇ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਲਈ ਕੁੱਝ ਵੀ ਕਰਨ ਲਈ ਤਿਆਰ ਹਾਂ। ਚਾਹੇ ਦਿੱਲੀ ਸਾਨੂੰ ਬਰਖ਼ਾਸਤ ਕਰ ਦੇਵੇ। ਕੈਪਟਨ ਨੇ ਕਿਹਾ ਕਿ ਜੋ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਜਾ ਕੇ ਰਾਜਪਾਲ ਨੂੰ ਬਿੱਲ ਦੇ ਕੇ ਆਈਆਂ ਸਨ ਤੇ ਬਾਹਰ ਆ ਕੇ ਮੀਡੀਆ ਨੂੰ ਕੁੱਝ ਹੋਰ ਬਿਆਨਬਾਜ਼ੀ ਕਰ ਰਹੀਆਂ ਹਨ ਇਹ ਉਨ੍ਹਾਂ ਦਾ ਦੋਹਰਾ ਚਿਹਰਾ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੈਪਟਨ ਦਾ ਧੰਨਵਾਦ ਕੀਤਾ। ਕਾਰਵਾਈ ਦੇ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਧਾਇਕਾਂ ਨਾਲ ਲੰਚ ਕੀਤਾ ਜਾ ਰਿਹਾ ਹੈ।