ਖ਼ੁਸ਼ੀ ਹੈ ਨਵਜੋਤ ਸਿੱਧੂ ਨੇ ਵਿਸ਼ੇਸ਼ ਇਜਲਾਸ ਵਿਚ ਹਿੱਸਾ ਲਿਆ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਦਾ ਤਿੰਨ ਰੋਜ਼ਾ ਵਿਸ਼ੇਸ਼ ਇਜਲਾਸ ਖ਼ਤਮ ਹੋਣ ਉਪਰੰਤ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਨਵਜੋਤ ਸਿੰਘ ਸਿੱਧੂ ਵਿਧਾਨ ਸਭਾ ਵਿਚ ਆਏ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਬੀਤੇ ਕੱਲ੍ਹ ਨਵਜੋਤ ਸਿੱਧੂ ਦਾ ਜਨਮ ਦਿਨ ਸੀ ਤੇ ਉਹ ਉਨ੍ਹਾਂ ਨੂੰ ਵਧਾਈ ਦਿੰਦੇ।