ਕਿਸਾਨਾਂ ਦੇ ਹਿੱਤਾਂ ‘ਚ ਕੈਪਟਨ ਨੇ ਚੁੱਕਿਆ ਬਹੁਤ ਵੱਡਾ ਕਦਮ- ਰਾਜਾ ਵੜਿੰਗ

ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਖ਼ਤਮ ਹੋਣ ਮਗਰੋਂ ਬੋਲਦਿਆਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਾਰੇ ਵਿਧਾਇਕ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਕਿਸਾਨਾਂ ਦੇ ਲਈ ਕੁਝ ਵੀ ਕਰਨਾ ਪਿਆ ਤਾਂ ਅਸੀਂ ਕਰਾਂਗੇ। ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਹਿੱਤਾਂ ‘ਚ ਬਹੁਤ ਵੱਡਾ ਕਦਮ ਚੁੱਕਿਆ ਹੈ। ਹੁਣ ਕੇਂਦਰ ਸਰਕਾਰ ਨੇ ਜੋ ਵੀ ਕਰਨਾ ਹੈ, ਉਹ ਕਰ ਸਕਦੀ ਹੈ।