ਪਿੰਡ ਦੇਵੀਦਾਸਪੁਰਾ ਰੇਲ ਮਾਰਗ ‘ਤੇ ਕਿਸਾਨਾਂ ਦਾ ਚੱਲ ਰਿਹਾ ਧਰਨਾ 28ਵੇਂ ਦਿਨ ਵੀ ਜਾਰੀ

ਜੰਡਿਆਲਾ ਗੁਰੂ, 21 ਅਕਤੂਬਰ (ਨਿਊਜ਼ ਪੰਜਾਬ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ ‘ਤੇ ਚੱਲ ਰਿਹਾ ਧਰਨਾ ਅੱਜ 28ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਇਸ ਧਰਨੇ ਦੌਰਾਨ ਕਿਸਾਨ ਆਗੂ ਹਰਪ੍ਰੀਤ ਸਿੰਘ ਸਿਧਵਾਂ ਅਤੇ ਮੰਗਜੀਤ ਸਿੰਘ ਪੰਡੋਰੀ ਤੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ।