ਕੇਂਦਰ ਦੇ ਕਿਸਾਨ ਮਾਰੂ ਕਾਨੂੰਨਾਂ ਖਿਲਾਫ ਆਂਗਣਵਾੜੀ ਵਰਕਰਾਂ ਵੀ ਕਿਸਾਨਾਂ ਦੇ ਹੱਕ ‘ਚ ਨਿੱਤਰੀਆਂ
ਅਜਨਾਲਾ, 21 ਅਕਤੂਬਰ (ਨਿਊਜ਼ ਪੰਜਾਬ) – ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਦੇ ਨਾਮ ‘ਤੇ ਲਿਆਂਦੇ ਕਿਸਾਨ ਮਾਰੂ ਕਾਨੂੰਨਾਂ ਦੇ ਖਿਲਾਫ ਜਿੱਥੇ ਕਿਸਾਨ ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਤਕੜਾ ਸੰਘਰਸ਼ ਵਿੱਢਿਆ ਹੋਇਆ ਹੈ, ਉੱਥੇ ਹੀ ਹੁਣ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੀ ਕਿਸਾਨਾਂ ਦੇ ਹੱਕ ‘ਚ ਅੱਗੇ ਆਈਆਂ ਹਨ, ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵੱਲੋਂ ਬਲਾਕ ਅਜਨਾਲਾ ਦੀ ਸੀਨੀਅਰ ਮੀਤ ਪ੍ਰਧਾਨ ਪਰਵਿੰਦਰ ਕੌਰ ਬੱਲ ਅਤੇ ਜਨਰਲ ਸਕੱਤਰ ਜਗਜੀਤ ਕੌਰ ਅਵਾਣ ਦੀ ਸਾਂਝੀ ਅਗਵਾਈ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਜ਼ੋਰਦਾਰ ਪਿੱਟ ਸਿਆਪਾ ਕੀਤਾ।