ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ‘ਚ ਧਾਰਮਿਕ ਸਮਾਗਮ

ਖੇਮਕਰਨ (ਤਰਨ ਤਾਰਨ), 21ਅਕਤੂਬਰ (ਨਿਊਜ਼ ਪੰਜਾਬ) – ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂਵਾਲੇ ਦੀ ਯਾਦ ‘ਚ ਅੱਜ ਪਿੰਡ ਭੂਰਾ ਕੋਹਨਾਂ ਵਿਚ ਮਨਾਏ ਜਾ ਰਹੇ ਸਮਾਗਮ ‘ਚ ਧਾਰਮਿਕ ਸ਼ਖ਼ਸੀਅਤਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਹੋਏ। ਇਸ ਮੌਕੇ ਸੰਗਤਾਂ ਦਾ ਵਿਸ਼ਾਲ ਇਕੱਠ ਦੇਖਣ ਨੂੰ ਮਿਲਿਆ।