ਮੁੰਬਈ, 21 ਅਕਤੂਬਰ (ਨਿਊਜ਼ ਪੰਜਾਬ)- ਭਾਰਤੀ ਜਨਤਾ ਪਾਰਟੀ ਨੂੰ ਮਹਾਰਾਸ਼ਟਰ ਵਿਚ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਦਿੱਗਜ ਨੇਤਾ ਤੇ ਸਾਬਕਾ ਮੰਤਰੀ ਏਕਨਾਥ ਖੜਸੇ ਸ਼ੁੱਕਰਵਾਰ ਨੂੰ ਐਨ.ਸੀ.ਪੀ. ਵਿਚ ਸ਼ਾਮਲ ਹੋ ਰਹੇ ਹਨ। ਭਾਜਪਾ ਵਲੋਂ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਗਈ ਹੈ। ਇਹ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।