ਕਸਬਾ ਅਤੇ ਕੀਰਨੀ ਸੈਕਟਰ ‘ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
ਪੁੰਛ, 21 ਅਕਤੂਬਰ (ਨਿਊਜ਼ ਪੰਜਾਬ) : ਪਾਕਿ ਫ਼ੌਜ ਨੇ ਬੁੱਧਵਾਰ ਨੂੰ ਪੁੰਛ ਜ਼ਿਲ੍ਹੇ ਦੇ ਕਸਬਾ ਅਤੇ ਕੀਰਨੀ ਸੈਕਟਰ ਵਿੱਚ ਭਾਰੀ ਗੋਲੀਬਾਰੀ ਕਰਕੇ ਬਿਨਾਂ ਕਿਸੇ ਭੜਕਾਹਟ ਦੇ ਜੰਗਬੰਦੀ ਦੀ ਉਲੰਘਣਾ ਕੀਤੀ। ਫਿਲਹਾਲ ਪਾਕਿਸਤਾਨ ਵੱਲੋਂ ਕੀਤੀ ਗਈ ਇਸ ਗੋਲੀਬਾਰੀ ਵਿਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। ਭਾਰਤੀ ਫ਼ੌਜੀ ਵੀ ਪਾਕਿਸਤਾਨ ਦੀ ਇਸ ਗੋਲੀਬਾਰੀ ਦਾ ਢੁਕਵਾਂ ਜਵਾਬ ਦੇ ਰਹੇ ਹਨ। ਪਾਕਿ ਸੈਨਾ ਨੇ ਅੱਜ ਪੁੰਛ ਜ਼ਿਲੇ ਦੇ ਕਸਬੇ ਅਤੇ ਕੀਰਨੀ ਸੈਕਟਰ ਦੀ ਕੰਟਰੋਲ ਲਾਈਨ ‘ਤੇ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਕੀਤੀ ਹੈ। ਇਸ ਦੌਰਾਨ, ਪਾਕਿਸਤਾਨ ਨੇ ਕੰਟਰੋਲ ਰੇਖਾ ਦੇ ਨਜ਼ਦੀਕ ਭਾਰਤੀ ਚੌਕੀਆਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਭਾਰੀ ਗੋਲੀਬਾਰੀ ਕੀਤੀ ਅਤੇ ਮੋਰਟਾਰ ਸ਼ੈਲ ਚਲਾਏ। ਫਿਲਹਾਲ ਇਸ ਗੋਲੀਬਾਰੀ ਵਿਚ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ। ਪਾਕਿਸਤਾਨ ਦੀ ਇਸ ਗੋਲੀਬਾਰੀ ਦਾ ਭਾਰਤੀ ਜਵਾਨ ਵੀ ਜਵਾਬੀ ਕਾਰਵਾਈ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਫਾਇਰਿੰਗ ਜਾਰੀ ਸੀ।