ਕਿਸਾਨ ਜਥੇਬੰਦੀਆਂ ਦੀ ਮੀਟਿੰਗ ‘ਚ ਪਹੁੰਚੇ ਮੰਤਰੀ ਤੇ ਸਿਆਸੀ ਸਲਾਹਕਾਰ

ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ) – ਪੰਜਾਬ ਕਿਸਾਨ ਭਵਨ ਵਿਖੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਜਾਰੀ ਹੈ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ , ਭਾਰਤ ਭੂਸ਼ਨ ਆਸ਼ੂ, ਵਿਧਾਇਕ ਕੁਲਜੀਤ ਨਾਗਰਾ ਤੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਵਿਸ਼ੇਸ਼ ਤੌਰ ‘ਤੇ ਪੁੱਜੇ ਹਨ।