ਇਸਤਰੀ ਤੇ ਬਾਲ ਵਿਕਾਸ ਦੀ ਆਂਗਣਵਾੜੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਵੀਰਵਾਰ ਨੂੰ

ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ) : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਪ੍ਰਿੰਸੀਪਲ ਸੈਕਟਰੀ ਰਾਜੀ ਸ੍ਰੀ ਪੀ ਵਾਸਤਵਾ 22 ਅਕਤੂਬਰ ਦਿਨ ਵੀਰਵਾਰ ਨੂੰ ਦੁਪਿਹਰ 12 ਵਜੇ ਆਂਗਣਵਾੜੀ ਯੂਨੀਅਨ ਦੀਆਂ ਆਗੂਆਂ ਨਾਲ ਆਨਲਾਇਨ ਮੀਟਿੰਗ ਕਰਨਗੇ। ਇਸ ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਬਾਰੇ ਵਿਚਾਰ-ਚਰਚਾ ਹੋਵੇਗੀ। ਉਪਰੋਕਤ ਜਾਣਕਾਰੀ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਇਸ ਮੀਟਿੰਗ ਵਿਚ ਪ੍ਰਮੁਖ ਸਕੱਤਰ ਵਿੱਤ ਵਿਭਾਗ ਅਤੇ ਸਕੱਤਰ ਸਿੱਖਿਆ ਵਿਭਾਗ ਵੀ ਸ਼ਮੂਲੀਅਤ ਕਰਨਗੇ।