ਪਠਾਨਕੋਟ ‘ਚ ਕੋਰੋਨਾ ਦੇ 27 ਨਵੇਂ ਮਾਮਲੇ ਆਏ ਸਾਹਮਣੇ
ਪਠਾਨਕੋਟ, 21 ਅਕਤੂਬਰ (ਨਿਊਜ਼ ਪੰਜਾਬ)- ਜ਼ਿਲ੍ਹਾ ਪਠਾਨਕੋਟ ‘ਚ ਅੱਜ ਕੋਰੋਨਾ ਦੇ 27 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐਸ. ਐਮ. ਓ. ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਕੋਰੋਨਾ ਦੇ ਲੱਛਣਾਂ ਦੀ ਅਣਹੋਂਦ ਕਾਰਨ 9 ਲੋਕਾਂ ਨੂੰ ਛੁੱਟੀ ਦੇ ਕੇ ਉਨ੍ਹਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਹੁਣ 175 ਮਰੀਜ਼ ਵੱਖ-ਵੱਖ ਕੇਂਦਰਾਂ ‘ਚ ਇਲਾਜ ਅਧੀਨ ਹਨ।