ਲੁਧਿਆਣਾ ‘ਚ ਕੋਰੋਨਾ ਕਾਰਨ 6 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ
ਲੁਧਿਆਣਾ, 21 ਅਕਤੂਬਰ (ਨਿਊਜ਼ ਪੰਜਾਬ)- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ‘ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ‘ਚੋਂ ਅੱਜ 6 ਮਰੀਜ਼ਾਂ ਦੀ ਮੌਤ ਹੋ ਗਈ, ਜਿਨ੍ਹਾਂ ‘ਚੋਂ 4 ਮ੍ਰਿਤਕ ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 1-1 ਮ੍ਰਿਤਕ ਮਰੀਜ਼ ਜ਼ਿਲ੍ਹਾ ਗੁਰਦਾਸਪੁਰ ਅਤੇ ਸੰਗਰੂਰ ਨਾਲ ਸਬੰਧ ਰੱਖਦਾ ਸੀ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮ੍ਰਿਤਕ ਮਰੀਜ਼ਾਂ ‘ਚ 51 ਸਾਲਾ ਮ੍ਰਿਤਕ ਔਰਤ ਵਾਸੀ ਆਲਮਗੀਰ, 53 ਸਾਲਾ ਮ੍ਰਿਤਕ ਔਰਤ ਵਾਸੀ ਬਸੰਤ ਐਵੇਨਿਊ, 56 ਸਾਲਾ ਮ੍ਰਿਤਕ ਵਾਸੀ ਸੈਕਟਰ -32 ਚੰਡੀਗੜ੍ਹ ਰੋਡ ਅਤੇ 85 ਸਾਲਾ ਮ੍ਰਿਤਕ ਮਰੀਜ਼ ਵਾਸੀ ਬੂਥਗੜ੍ਹ ਖੰਨਾ ਸ਼ਾਮਿਲ ਹੈ। ਉੱਤੇ ਹੀ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ‘ਚ ਅੱਜ ਕੋਰੋਨਾ ਦੇ 62 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ‘ਚੋਂ 47 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 15 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।