ਹੰਗਾਮੇ ਲਈ ਰਿਲਾਇੰਸ ਪੰਪ ਡੀਲਰਾਂ ਨੇ ਬਿਨਾਂ ਸ਼ਰਤ ਕਿਸਾਨਾਂ ਤੋਂ ਮੰਗੀ ਮੁਆਫ਼ੀ

ਚੰਡੀਗੜ੍ਹ, 21 ਅਕਤੂਬਰ (ਨਿਊਜ਼ ਪੰਜਾਬ)- ਕਿਸਾਨ ਜਥੇਬੰਦੀਆਂ ਨਾਲ ਬੈਠਕ ਤੋਂ ਬਾਅਦ ਰਿਲਾਇੰਸ ਪੈਟਰੋਲ ਪੰਪ ਐਸੋਸੀਏਸ਼ਨ ਨੇ ਬਿਨਾਂ ਸ਼ਰਤ ਮੁਆਫ਼ੀ ਮੰਗੀ ਹੈ। ਇਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਿਲਾਇੰਸ ਪੰਪ ਡੀਲਰਾਂ ਦੀਆਂ ਮੰਗਾਂ ‘ਤੇ ਜਲਦੀ ਹੀ ਵਿਚਾਰ ਕੀਤਾ ਜਾਵੇਗਾ।