ਰਾਜਾਸਾਂਸੀ ਪਹੁੰਚੇ ਅਮਰੀਕਾ ਤੋਂ ਡਿਪੋਰਟ ਕੀਤੇ 69 ਭਾਰਤੀ, ਇਕ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ

ਰਾਜਾਸਾਂਸੀ, 21 ਅਕਤੂਬਰ (ਨਿਊਜ਼ ਪੰਜਾਬ)- ਸੁਨਹਿਰੀ ਭਵਿੱਖ ਦੀ ਤਾਂਘ ਮਨ ‘ਚ ਲੈ ਕੇ ਅਮਰੀਕਾ ਪੁੱਜਣ ‘ਚ ਕਾਮਯਾਬ ਹੋਣ ਵਾਲੇ ਭਾਰਤੀਆਂ ‘ਚੋਂ ਕਾਨੂੰਨੀ ਲੜਾਈ ਹਾਰਨ ਵਾਲੇ 69 ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਇਕ ਵਿਸ਼ੇਸ਼ ਉਡਾਣ ਅੱਜ ਸ਼ਾਮੀਂ 4.30 ਵਜੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਇੱਥੇ ਕੀਤੀ ਗਈ ਮੁੱਢਲੀ ਜਾਂਚ ‘ਚ ਪਹਿਲੇ 20 ਵਿਅਕਤੀਆਂ ‘ਚੋਂ ਇਕ ਵਿਅਕਤੀ ਕਰੋਨਾ ਪਾਜ਼ੀਟਿਵ ਪਾਇਆ ਗਿਆ ਹੈ।