ਓਡੀਸ਼ਾ ਤੇ ਆਂਧਰਾ ਪ੍ਰਦੇਸ਼ ਵਿਚ ਭਾਰੀ ਮੀਂਹ ਪੈਣ ਦਾ ਖਦਸ਼ਾ, ਸਮੁੰਦਰ ਵਿਚ ਉੱਠ ਸਕਦੀਆਂ ਹਨ ਉੱਚੀਆਂ ਲਹਿਰਾਂ
ਨਵੀਂ ਦਿੱਲੀ, 22 ਅਕਤੂਬਰ (ਨਿਊਜ਼ ਪੰਜਾਬ)- ਭਾਰਤ ਦੇ ਮੌਸਮ ਵਿਭਾਗ ਨੇ ਦੇਸ਼ ਦੇ ਕਈ ਰਾਜਾਂ ਵਿਚ ਗਰਜ ਤੇ ਤੇਜ਼ ਹਵਾਵਾਂ ਸਮੇਤ ਭਾਰੀ ਮੀਂਹ ਦਾ ਅਨੁਮਾਨ ਜਤਾਇਆ ਹੈ। ਮੌਸਮ ਵਿਭਾਗ ਅਨੁਸਾਰ ਪੱਛਮੀ ਬੰਗਾਲ , ਓਡੀਸ਼ਾ ਵਿਚ ਤੇਜ਼ ਹਵਾ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ ਅਤੇ ਤਟੀ ਆਂਧਰਾ ਪ੍ਰਦੇਸ਼ ਵਿਚ ਵੀ ਭਾਰੀ ਮੀਂਹ ਪੈਣ ਦੇ ਆਸਾਰ ਹਨ। ਇਸ ਦੇ ਨਾਲ ਹੀ ਸਮੁੰਦਰ ਵਿਚ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ।