ਲੋਕ ਇਨਸਾਫ਼ ਪਾਰਟੀ ਵਲੋਂ ਲੁਧਿਆਣਾ ਵਿਖੇ ਕਿਸਾਨਾਂ ਦੇ ਹੱਕ ‘ਚ ਰੋਸ ਮਾਰਚ

ਲੁਧਿਆਣਾ, 22 ਅਕਤੂਬਰ (ਨਿਊਜ਼ ਪੰਜਾਬ)- ਲੋਕ ਇਨਸਾਫ਼ ਪਾਰਟੀ ਵਲੋਂ ਕਿਸਾਨਾਂ ਦੇ ਹੱਕ ‘ਚ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਰਣਧੀਰ ਸਿੰਘ ਸੀਵੀਆਂ ਦੀ ਅਗਵਾਈ ‘ਚ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਪਵਨਦੀਪ ਸਿੰਘ ਮਦਾਨ ਹਲਕਾ ਇੰਚਾਰਜ ਲੁਧਿਆਣਾ ਕੇਂਦਰੀ ਵੀ ਹਾਜ਼ਰ ਸਨ।