ਜਲੰਧਰ ‘ਚ ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਦੇ ਕਾਫ਼ਲੇ ਦਾ ਪੁਲਿਸ ਵਲੋਂ ਘਿਰਾਓ
ਜਲੰਧਰ, 22 ਅਕਤੂਬਰ (ਨਿਊਜ਼ ਪੰਜਾਬ)- ਜਲੰਧਰ ਦੇ ਸੂਰਿਆ ਇਨਕਲੇਵ ਤੋਂ ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਸ਼ੁਰੂ ਹੋ ਚੁੱਕੀ ਹੈ। ਇਸ ਯਾਤਰਾ ‘ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਪਹੁੰਚ ਚੁੱਕੇ ਹਨ। ਇਹ ਯਾਤਰਾ ਸੂਰਿਆ ਇਨਕਲੇਵ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਵਿਖੇ ਪਹੁੰਚ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗੀ। ਫਿਲਹਾਲ ਜਲੰਧਰ ‘ਚ ਪੁਲਿਸ ਵਲੋਂ ਇਨਸਾਫ਼ ਯਾਤਰਾ ਦੇ ਕਾਫ਼ਲੇ ਦਾ ਘਿਰਾਓ ਕੀਤਾ ਗਿਆ ਹੈ ਅਤੇ ਇਕੱਠ ਸਥਾਨ ਨੂੰ ਸੀਲ ਕਰ ਦਿੱਤਾ ਗਿਆ ਹੈ।