ਕੈਪਟਨ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰਨਾ ਬੰਦ ਕਰਨ – ਦੁਸ਼ਯੰਤ ਚੌਟਾਲਾ
ਚੰਡੀਗੜ੍ਹ, 22 ਅਕਤੂਬਰ (ਨਿਊਜ਼ ਪੰਜਾਬ)- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪੰਜਾਬ ਸਰਕਾਰ ਵਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪਾਸ ਕੀਤੇ ਗਏ ਮਤਿਆਂ ਨੂੰ ਲੈ ਕੇ ਬੋਲਦਿਆਂ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦੇ ਕਿ ਉਹ ਕਿਸਾਨਾਂ ਨਾਲ ਧੋਖਾ ਨਾ ਕਰਨ। ਚੌਟਾਲਾ ਨੇ ਕਿਹਾ ਕਿ ਜੇਕਰ ਕੈਪਟਨ ਨੇ ਕੋਈ ਕਾਨੂੰਨ ਲਿਆਉਣਾ ਹੈ ਤਾਂ ਉਹ ਉਨ੍ਹਾਂ ਫ਼ਸਲਾਂ ਲਈ ਲੈ ਕੇ ਆਉਣ, ਜਿਹੜੀਆਂ ਕਿ ਬਾਜ਼ਾਰ ‘ਚ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ. ਪੀ.) ਤੋਂ ਵੀ ਘੱਟ ਕੀਮਤ ‘ਤੇ ਵਿਕਦੀਆਂ ਹਨ।