ਨਵਾਂਸ਼ਹਿਰ ‘ਚ ਭਾਜਪਾ ਅਤੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ, ਪੁਲਿਸ ਵਲੋਂ ਹਲਕਾ ਲਾਠੀਚਾਰਜ
ਨਵਾਂਸ਼ਹਿਰ, 22 ਅਕਤੂਬਰ (ਨਿਊਜ਼ ਪੰਜਾਬ)- ਦਲਿਤ ਇਨਸਾਫ਼ ਯਾਤਰਾ ਦਾ ਸਵਾਗਤ ਕਰਨ ਲਈ ਪਹੁੰਚੇ ਭਾਜਪਾ ਆਗੂਆਂ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਡਾਕਟਰ ਅੰਬੇਡਕਰ ਚੌਕ ‘ਚ ਉਨ੍ਹਾਂ ਖ਼ਿਲਾਫ਼ ਸਪੀਕਰ ਲਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਭਾਜਪਾ ਆਗੂਆਂ ਨੂੰ ਕਿਸੇ ਵੀ ਪਿੰਡ ਜਾਂ ਸ਼ਹਿਰ ‘ਚ ਵੜਨ ਨਹੀਂ ਦੇਣਗੇ। ਅੱਜ ਜਦੋਂ ਭਾਜਪਾ ਆਗੂ ਡਾਕਟਰ ਅੰਬੇਡਕਰ ਦੇ ਬੁੱਤ ‘ਤੇ ਜਬਰਨ ਹਾਰ ਪਹਿਨਾਉਣ ਆਏ ਤਾਂ ਕਿਸਾਨ ਆਗੂਆਂ ਨਾਲ ਉਨ੍ਹਾਂ ਦੀ ਸਿੱਧੀ ਟੱਕਰ ਹੋ ਗਈ। ਇਸ ਮੌਕੇ ਪੁਲਿਸ ਨੂੰ ਦੋਹਾਂ ਧਿਰਾਂ ਨੂੰ ਵੱਖ-ਵੱਖ ਕਰਨ ਲਈ ਹਲਕਾ ਲਾਠੀਚਾਰਜ ਕਰਨਾ ਪਿਆ।ਇਸ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।