ਸੰਗਰੂਰ ‘ਚ ਰੇਲ ਰੋਕੋ ਅੰਦੋਲਨ ਦੇ 22ਵੇਂ ਦਿਨ ਰੇਲਵੇ ਟਰੈਕ ਤੋਂ ਤਬਦੀਲ ਹੋ ਕੇ ਪਲੇਟਫ਼ਾਰਮ ‘ਤੇ ਜਾਰੀ ਰਿਹਾ ਕਿਸਾਨਾਂ ਦਾ ਧਰਨਾ

ਸੰਗਰੂਰ, 22 ਅਕਤੂਬਰ (ਨਿਊਜ਼ ਪੰਜਾਬ)- ਕੱਲ੍ਹ ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ‘ਚ ਕੀਤੇ ਗਏ ਫ਼ੈਸਲੇ ਮੁਤਾਬਕ ਸੰਗਰੂਰ ਰੇਲਵੇ ਟਰੈਕ ‘ਤੇ ਚੱਲ ਰਹੇ ਧਰਨੇ ਨੂੰ ਅੱਜ ਪਲੇਟਫ਼ਾਰਮ ‘ਤੇ ਤਬਦੀਲ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਸਿਰਫ਼ ਜ਼ਰੂਰੀ ਵਸਤਾਂ, ਕੋਲੇ ਅਤੇ ਖਾਦਾਂ ਦੀ ਸਪਲਾਈ ਲਈ ਮਾਲ ਗੱਡੀਆਂ ਲਈ ਲਾਂਘਾ ਬਹਾਲ ਕੀਤਾ ਗਿਆ ਹੈ ਪਰ ਕਿਸੇ ਵੀ ਸਵਾਰੀ ਗੱਡੀ ਨੂੰ ਅਤੇ ਅਡਾਣੀ ਦੀ ਕਿਸੇ ਵੀ ਗੱਡੀ ਨੂੰ ਨਹੀਂ ਲੰਘਣ ਦਿੱਤਾ ਜਾਵੇਗਾ ਅਤੇ ਰੇਲਵੇ ਸਟੇਸ਼ਨਾਂ, ਟੋਲ ਪਲਾਜ਼ਾ, ਰਿਲਾਇੰਸ ਦੇ ਪੈਟਰੋਲ ਪੰਪਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ 5 ਨਵੰਬਰ ਤੱਕ ਲਗਾਤਾਰ ਇਸੇ ਤਰ੍ਹਾਂ ਜਾਰੀ ਰਹਿਣਗੇ।