ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 842224 ਮੀਟ੍ਰਿਕ ਟਨ ਝੋਨੇ ਦੀ ਹੋਈ ਰਿਕਾਰਡ ਆਮਦ-ਡਿਪਟੀ ਕਮਿਸ਼ਨਰ
ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 841635 ਮੀਟ੍ਰਿਕ ਟਨ ਝੋਨੇ ਦੀ ਖਰੀਦ
ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ 1002.01 ਕਰੋੜ ਰੁਪਏ ਦੀ ਅਦਾਇਗੀ
ਤਰਨ ਤਾਰਨ, 22 ਅਕਤੂਬਰ (ਨਿਊਜ਼ ਪੰਜਾਬ)-ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਜ਼ਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ੈਫਾਲੀ ਚੋਪੜਾ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਅਜੈਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 21 ਅਕਤੂਬਰ ਤੱਕ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ 842224 ਮੀਟ੍ਰਿਕ ਟਨ ਝੋਨੇ ਦੀ ਰਿਕਾਰਡ ਆਮਦ ਹੋਈ ਹੈ, ਜਿਸ ਵਿਚੋਂ 841635 ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।ਉਹਨਾਂ ਦੱਸਿਆ ਕਿ 21 ਅਕਤੂਬਰ ਤੱਕ ਪਨਗਰੇਨ ਵੱਲੋਂ 328375 ਮੀਟਰਿਕ ਟਨ, ਮਾਰਕਫੈੱਡ ਵੱਲੋਂ 208990 ਮੀਟਰਿਕ ਟਨ, ਪਨਸਪ ਵੱਲੋਂ 179122 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵੱਲੋਂ 97696 ਮੀਟਰਿਕ ਟਨ ਅਤੇ ਐਫ. ਸੀ. ਆਈ. ਵੱਲੋਂ 25834 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਤੋਂ ਇਲਾਵਾ ਵਪਾਰੀਆਂ ਵੱਲੋਂ ਵੀ 1618 ਮੀਟਰਿਕ ਟਨ ਝੋਨਾ ਖਰੀਦਿਆਂ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 1002.01 ਕਰੋੜ ਰੁਪਏ ਦੀ ਅਦਾਇਗੀ ਆਨੱਲਾਈਨ ਤਰੀਕੇ ਰਾਹੀਂ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 663612 ਮੀਟਰਿਕ ਟਨ ਝੋਨੇ ਦੀ ਚੁਕਾਈ ਮੰਡੀਆਂ ਵਿੱਚੋਂ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਹਨਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚੋਂ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਨਾਲ ਦੀ ਨਾਲ ਕਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ ਅਤੇ ਮੰਡੀਆਂ ਵਿੱਚ ਕਿਸਾਨਾਂ ਨੰੁ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।ਉਹਨਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਹੱਥ ਧੋਣ ਲਈ ਪਾਣੀ, ਹੈਂਡ ਵਾਸ਼ਰ, ਮਾਸਕ ਅਤੇ ਸੈਨੀਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ।