ਬਠਿੰਡਾ ‘ਚ ਇਕੋ ਪਰਿਵਾਰ ਦੇ 4 ਮੈਂਬਰਾਂ ਵਲੋਂ ਖ਼ੁਦਕੁਸ਼ੀ

ਬਠਿੰਡਾ, 22 ਅਕਤੂਬਰ (ਨਿਊਜ਼ ਪੰਜਾਬ)- ਅੱਜ ਬਾਅਦ ਦੁਪਹਿਰ ਬਠਿੰਡਾ ਦੀ ਗਰੀਨ ਸਿਟੀ ਕਾਲੋਨੀ ‘ਚ ਇਕੋ ਪਰਿਵਾਰ ਦੇ 4 ਮੈਂਬਰਾਂ ਵਲੋਂ ਖ਼ੁਦਕੁਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮ੍ਰਿਤਕਾਂ ‘ਚ ਪਤੀ-ਪਤਨੀ ਤੋਂ ਇਲਾਵਾ 10 ਸਾਲਾ ਬੇਟੀ ਅਤੇ 14 ਸਾਲਾ ਬੇਟਾ ਸ਼ਾਮਿਲ ਹਨ। ਸੂਚਨਾ ਮਿਲਣ ‘ਤੇ ਮੌਕੇ ਤੇ ਪੁੱਜੀ ਪੁਲਿਸ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।