ਕੈਪਟਨ ਨੇ ਦੂਜੀ ਵਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ – ਸੁਖਬੀਰ ਬਾਦਲ

ਚੰਡੀਗੜ੍ਹ, 22 ਅਕਤੂਬਰ (ਨਿਊਜ਼ ਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੂਜੀ ਵਾਰ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਹਿਲਾਂ ਪਾਣੀਆਂ ਦੇ ਮਸਲੇ ‘ਤੇ ਅਤੇ ਹੁਣ ਖੇਤੀ ਬਿੱਲਾਂ ਦੇ ਮਸਲੇ ‘ਤੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।