ਮਲੋਟ ‘ਚ ਨਕਾਬਪੋਸ਼ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ

ਮਲੋਟ, 22 ਅਕਤੂਬਰ (ਨਿਊਜ਼ ਪੰਜਾਬ)- ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ‘ਤੇ ਸਥਿਤ ਪਿੰਡ ਔਲਖ ‘ਚ ਕੁਝ ਨਕਾਬਪੋਸ਼ ਹਮਲਾਵਰਾਂ ਵਲੋਂ ਕਾਰ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚ ਕੇ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ‘ਚ ਮ੍ਰਿਤਕ ਨੌਜਵਾਨ ਦੀ ਪਤਨੀ ਵੀ ਬੈਠੀ ਹੋਈ ਸੀ ਪਰ ਉਸ ਦੇ ਕਿਸੇ ਤਰ੍ਹਾਂ ਦੀ ਕੋਈ ਸੱਟ-ਫੇਟ ਨਹੀਂ ਵੱਜੀ। ਮ੍ਰਿਤਕ ਸ੍ਰੀ ਮੁਕਤਸਰ ਸਾਹਿਬ ਦਾ ਵਾਸੀ ਦੱਸਿਆ ਜਾ ਰਿਹਾ ਹੈ।